ਝਾਰਖੰਡ ‘ਚ ਇਕ ਤਰਫਾ ਪਿਆਰ ‘ਚ ਅੰਕਿਤਾ ਨਾਂ ਦੀ ਲੜਕੀ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਹੈ। ਹਰ ਕੋਈ ਅੰਕਿਤਾ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਅੰਕਿਤਾ ਲਈ ਇਨਸਾਫ਼ ਦੀ ਮੰਗ ਕਰਦਿਆਂ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਜਿਹੇ ਘਿਨਾਉਣੇ ਅਪਰਾਧ ਨੂੰ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ।
झारखंड में छात्रा अंकिता सिंह के हत्यारों को कड़ी से कड़ी सज़ा मिलनी चाहिए। इस तरह के जघन्य अपराध को देश कभी बर्दाश्त नहीं करेगा। इस मामले की निष्पक्ष जांच हो ताकि मृतका और उनके परिजनों को जल्द से जल्द न्याय मिल सके।
— Arvind Kejriwal (@ArvindKejriwal) August 30, 2022
ਜਾਣੋ ਕੀ ਹੈ ਮਾਮਲਾ
ਧਿਆਨ ਯੋਗ ਹੈ ਕਿ ਝਾਰਖੰਡ ਦੇ ਦੁਮਕਾ ਵਿੱਚ 23 ਅਗਸਤ ਨੂੰ ਇੱਕ ਤਰਫਾ ਪਿਆਰ ਵਿੱਚ ਪਾਗਲ ਹੋਏ ਇੱਕ ਦੋਸ਼ੀ ਸ਼ਾਹਰੁਖ ਨੇ ਆਪਣੇ ਦੋਸਤ ਨਾਲ ਮਿਲ ਕੇ ਅੰਕਿਤਾ ਨੂੰ ਜ਼ਿੰਦਾ ਸਾੜ ਦਿੱਤਾ ਸੀ। ਅੰਕਿਤਾ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੁਮਕਾ ਪੂਰੀ ਤਰ੍ਹਾਂ ਬੰਦ ਹੈ ਅਤੇ ਇੱਥੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰ ਕੋਈ ਫਾਸਟ ਟ੍ਰੈਕ ਕੋਰਟ ਵਿੱਚ ਸੁਣਵਾਈ ਦੀ ਮੰਗ ਕਰ ਰਿਹਾ ਹੈ ਅਤੇ ਅੰਕਿਤਾ ਲਈ ਇਨਸਾਫ਼ ਚਾਹੁੰਦਾ ਹੈ।