Friday, November 15, 2024
HomeBreakingਅੰਮ੍ਰਿਤਪਾਲ ਸਿੰਘ 'ਤੇ ਹੋ ਸਕਦਾ ਹੈ ਹਮਲਾ; ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ...

ਅੰਮ੍ਰਿਤਪਾਲ ਸਿੰਘ ‘ਤੇ ਹੋ ਸਕਦਾ ਹੈ ਹਮਲਾ; ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋਈਆਂ |

ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋ ਸਕਦਾ ਹੈ |ਇਹ ਸੂਚਨਾ ਪੰਜਾਬ ਅਤੇ ਕੇਂਦਰੀ ਏਜੰਸੀਆਂ ਨੂੰ ਮਿਲੀ ਹੈ। ਇਸ ਦੇ ਪਿੱਛੇ ਦਾ ਕਾਰਨ ਨਫ਼ਰਤ ਭਰੇ ਭਾਸ਼ਣ ਦੀ ਨਿੱਜੀ ਦੁਸ਼ਮਣੀ ਨਹੀਂ ਹੈ। ਅਸਲ ਵਿੱਚ ਰਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਇਨਪੁਟ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

Amritpal Singh Height, Wife Name, Parents, Salary, Age & Income - info  Knocks

ਦੱਸਿਆ ਜਾ ਰਿਹਾ ਹੈ ਕਿ ਸਿੱਖ ਕੌਮ ਦਾ ਵੱਡਾ ਹਿੱਸਾ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੈ। ਅੰਮ੍ਰਿਤਸਰ ਦੇ ਅਜਨਾਲਾ ‘ਚ ਹੋਏ ਹਮਲੇ ਤੋਂ ਬਾਅਦ ਪੰਜਾਬ ਦਾ ਮਾਹੌਲ ਪਹਿਲਾਂ ਹੀ ਗਰਮ ਹੋਇਆ ਹੈ। ਅਜਿਹੇ ‘ਚ ਜੇਕਰ ਕੋਈ ਅੰਮ੍ਰਿਤਪਾਲ ਸਿੰਘ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਪੰਜਾਬ ‘ਚ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਜਾਵੇਗੀ।

ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਅੰਮ੍ਰਿਤਪਾਲ ‘ਤੇ ਹਮਲਾ ਕਰ ਸਕਦੇ ਹਨ ਅਤੇ ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਹ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੂੰ ਅਗਵਾ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਵਰਿੰਦਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਪੁਲਿਸ ਨੂੰ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਉਸ ਨੂੰ ਅਜਨਾਲਾ ਤੋਂ ਅਗਵਾ ਕਰਕੇ ਕਿਸੇ ਅਣਜਾਣ ਜਗ੍ਹਾ ’ਤੇ ਲੈ ਗਏ ਸਨ, ਜਿੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਪੁਲਿਸ ਨੇ ਸ਼ਿਕਾਇਤ ’ਤੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਦੋਸਤ ਲਵਪ੍ਰੀਤ ਤੂਫਾਨ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਪਰ 23 ਫਰਵਰੀ ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ ਸੀ |

ਖ਼ਬਰਾਂ ਦੇ ਅਨੁਸਾਰ ਮਾਮਲਾ ਇੰਨਾ ਵੱਧ ਗਿਆ ਸੀ ਕਿ ਉਸ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਪੁਲਿਸ ’ਤੇ ਹਮਲਾ ਕੀਤਾ ਹੈ। ਇਸ ਹਮਲੇ ‘ਚ ਪੁਲਿਸ ਕਰਮਚਾਰੀ ਜ਼ਖਮੀ ਵੀ ਹੋ ਗਏ ਸੀ |

RELATED ARTICLES

LEAVE A REPLY

Please enter your comment!
Please enter your name here

Most Popular

Recent Comments