Friday, November 15, 2024
HomeBreakingਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ...

ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਰਾਹਤ ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਅੱਜ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੂੰ ਬੁੱਧਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਗਈ ਸੀ, ਕਿਉਂਕਿ ਹੁਕਮਾਂ ਦੀ ਕਾਪੀ ਜੇਲ੍ਹ ਪ੍ਰਸ਼ਾਸਨ ਤੱਕ ਨਹੀਂ ਪਹੁੰਚੀ ਸੀ ।

पंजाब में पूर्व मंत्री साधु सिंह धर्मसोत पर बड़ी कार्रवाई, भ्रष्टाचार के  आरोप में विजिलेंस ब्यूरो ने किया गिरफ्तार

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪਰਿਵਾਰ ਦੇ ਮੈਂਬਰ ਵਕੀਲ ਦੇ ਨਾਲ ਜਾ ਕੇ ਛੇਤੀ ਹੀ ਜ਼ਮਾਨਤ ਦੇ ਪੇਪਰ ਜੇਲ੍ਹ ਪ੍ਰਸ਼ਾਸਨ ਨੂੰ ਸੌਂਪ ਦੇਣਗੇ। ਉਨ੍ਹਾਂ ਨੂੰ ਸਵੇਰੇ ਕਰੀਬ 10 ਵਜੇ ਜੇਲ੍ਹ ਤੋਂ ਰਿਹਾਈ ਮਿਲ ਸਕਦੀ ਹੈ । ਸਾਧੂ ਸਿੰਘ ਧਰਮਸੋਤ ਬੀਤੇ 3 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ‘ਚ ਜੇਲ੍ਹ ਵਿੱਚ ਅੰਦਰ ਹਨ।

ਵਿਜੀਲੈਂਸ ਬਿਊਰੋ ਵੱਲੋਂ 6 ਫਰਵਰੀ ਨੂੰ ਧਰਮਸੋਤ ਦੇ ਵਿਰੁੱਧ ਕੇਸ ਦਰਜ ਕਰਨ ਤੋਂ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਮੁਤਾਬਿਕ 2016 ਤੋਂ 2022 ਤੱਕ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ ਪਰ 6.39 ਕਰੋੜ ਰੁਪਏ ਤੋਂ ਜਿਆਦਾ 8.76 ਕਰੋੜ ਰੁਪਏ ਖਰਚ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments