ਅੱਜ CM ਭਗਵੰਤ ਮਾਨ ਸੰਗਰੂਰ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਵੱਲੋ ਮੰਡੀਰਬਾ ਵਿੱਚ ਤਹਿਸੀਲ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਉਨ੍ਹਾਂ ਦੇ ਦਿੜਬਾ ‘ਚ ਆਯੋਜਿਤ ਸਮਾਗਮ ‘ਚ ਜਾਣ ਨੂੰ ਲੈ ਕੇ ਸਥਾਨਕ ਪੁਲਿਸ-ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਸ਼ਾਮਿਲ ਹੋਣ ਵਾਲੇ ਹਨ।
CM ਭਗਵੰਤ ਮਾਨ ਨੇ ਪਹਿਲਾ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਸੂਚਨਾ ਸਾਂਝੀ ਕੀਤੀ ਹੈ। ‘ਸਰਕਾਰ ਤੁਹਾਡੇ ਦੁਆਰ’ ਸਮਾਗਮ ਤਹਿਤ ਸੀਐਮ ਭਗਵੰਤ ਮਾਨ ਨੇ ਜਲੰਧਰ ਦੇ ਸੁੰਦਰੀਕਰਨ ਵਾਸਤੇ ਪਹਿਲਾ 95.16 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਆਬਕਾਰੀ ਵਿਭਾਗ ‘ਚ 18 ਨਵੀਆਂ ਅਸਾਮੀਆਂ ਲਈ ਵੀ ਮਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ, ਸਰਕਾਰੀ ਆਯੁਰਵੈਦਿਕ ਹਸਪਤਾਲ ਅਤੇ ਸਰਕਾਰੀ ਆਯੁਰਵੈਦਿਕ ਫਾਰਮੇਸੀ ਨੂੰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵਿੱਚ ਮਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਮਾਲ ਪਟਵਾਰੀਆਂ ਦੀ ਸਿੱਖਿਆ ਦਾ ਸਮਾਂ ਡੇਢ ਸਾਲ ਦੀ ਜਗ੍ਹਾ ਉਨ੍ਹਾਂ ਦੇ ਪ੍ਰੋਬੇਸ਼ਨ ਪੀਰੀਅਡ ‘ਚ ਇੱਕ ਸਾਲ ਗਿਣਿਆ ਜਾਣਾ ਹੈ।
ਸੀਐਮ ਮਾਨ ਵੱਲੋ ਗੁਰੂ ਅੰਗਦ ਦੇਵ ਵੈਟਰਨਰੀ ‘ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਗਡਵਾਸੂ, ਲੁਧਿਆਣਾ ਦੇ ਅਧਿਆਪਕਾਂ ਜਾਂ ਉਨ੍ਹਾਂ ਦੇ ਬਰਾਬਰ ਦੇ ਕਾਡਰ/ਸਟਾਫ਼ ਮੁਲਾਜ਼ਮਾਂ ਨੂੰ ਵੀ ਯੂਜੀਸੀ ਦੇ ਸੋਧੇ ਹੋਏ ਤਨਖਾਹ ਸਕੇਲ ਦੇ ਦਾਇਰੇ ਵਿੱਚ ਲੈ ਕੇ ਆਏ ਹਨ।