ਅੱਜ ‘ਆਪ’ ਦੇ ਮੀਡੀਆ ਇੰਚਾਰਜ ਦੀਪਕ ਬਾਲੀ ਨੇ ਰਿਸ਼ੀ ਸੁਨਕ ਨੂੰ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸੱਚਮੁੱਚ ਹੀ ਇਤਿਹਾਸਕ ਦੀਵਾਲੀ ਹੈ। ਇਤਿਹਾਸ ਆਪਣੇ ਆਪ ਨੂੰ ਦੁਹਰਾਉਂਦਾ ਹੈ। ਰਿਸ਼ੀ ਸੁਨਕ ਨੂੰ ਬਰਤਾਨੀਆ ਦੇ ਪਹਿਲੇ ਭੂਰੇ ਪ੍ਰਧਾਨ ਮੰਤਰੀ ਬਣਨ ਲਈ ਵਧਾਈ। ਵਿਸ਼ਵ ਵਿਵਸਥਾ ਬਦਲ ਗਈ।
ਦੱਸ ਦੇਈਏ ਕਿ ਭਾਰਤੀ ਮੂਲ ਦੇ ਰਿਸ਼ੀ ਸੁਨਕ ਹੁਣ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਬਰਤਾਨੀਆ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਸੱਤਾ ਸੰਘਰਸ਼ ਦੀ ਸਮਾਪਤੀ ਦਾ ਪਤਾ ਲੱਗਦਿਆਂ ਹੀ ਸੁਨਕ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਲਿਜ਼ ਟਰਸ ਦੇ ਅਸਤੀਫੇ ਤੋਂ ਬਾਅਦ ਰਿਸ਼ੀ ਸੁਨਕ ਪ੍ਰਧਾਨ ਮੰਤਰੀ ਬਣਨ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਸਨ। ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਹਟਣ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਸੁਨਕ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਭਾਰਤੀ ਮੂਲ ਦੇ 42 ਸਾਲਾ ਸੁਨਕ 100 ਤੋਂ ਵੱਧ ਸੰਸਦ ਮੈਂਬਰਾਂ ਦੀ ਹਮਾਇਤ ਨਾਲ ਇਕਲੌਤੇ ਉਮੀਦਵਾਰ ਸਨ।