Nation Post

‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਥੱਪੜ ਮਾਰਨ ਦੇ ਮਾਮਲੇ ਦੀ ਹਰਸਿਮਰਤ ਬਾਦਲ ਨੇ ਕੀਤੀ ਸਖਤ ਨਿੰਦਾ

Harsimrat Kaur Badal

ਚੰਡੀਗੜ੍ਹ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਸਦਾ ਪਤੀ ਸੁਖਰਾਜ ਬੱਲ ਉਸਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਹਾਲਾਂਕਿ ਵਿਧਾਇਕ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਦੇ ਪੱਖ ਤੋਂ ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ। ਪਰ ਹਰ ਕੋਈ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ।

Exit mobile version