ਪੰਜਾਬ ਚ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਰਿੰਦਰ ਕੰਬੋਜ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਜਾਣਕਾਰੀ ਦੇ ਅਨੁਸਾਰ ਜਲਾਲਾਬਾਦ ਦੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਵਿਰੁੱਧ FIR ਦਰਜ ਕਰਾਈ ਗਈ। ‘ਆਮ ਆਦਮੀ ਪਾਰਟੀ ਦੇ’ ਵਿਧਾਇਕ ਦੇ ਪਿਤਾ ਸਣੇ ਚਾਰ ਵਿਰੁੱਧ IPC ਦੀ ਧਾਰਾ 384, 389 ਅਤੇ 34 ਤਹਿਤ ਕੇਸ ਦਰਜ ਹੋਇਆ ਹੈ। ‘ਆਪ’ ਵਿਧਾਇਕ ਦੇ ਪਿਤਾ ਖ਼ਿਲਾਫ਼ ਕੇਸ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਸੁਰਿੰਦਰ ਕੰਬੋਜ ਨੇ ਉਸ ਨੂੰ ਜਬਰ-ਜ਼ਨਾਹ ਦੇ ਝੂਠੇ ਮਾਮਲੇ ‘ਚ ਫਸਾਉਣ ਦੀ ਸਾਜਿਸ਼ ਕੀਤੀ ਅਤੇ 10 ਲੱਖ ਰੁਪਏ ਦੀ ਮੰਗ ਰੱਖੀ।
ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਵੱਲੋਂ ਦਰਜ ਕਰਾਏ ਮਾਮਲੇ ਦੇ ਆਧਾਰ ‘ਤੇ ਪੁਲਿਸ ਨੇ ਸੁਰਿੰਦਰ ਕੰਬੋਜ, ਰਾਨੋ ਬਾਈ, ਸੁਨੀਲ ਰਾਏ ਅਤੇ ਸੁਨੀਲ ਰਾਏ ਦੀ ਪਤਨੀ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਗੋਲਡੀ ਕੰਬੋਜ ਨੇ ਆਖਿਆ ਹੈ ਕਿ ਜੇਕਰ ਮੇਰੇ ਪਿਤਾ ਨੇ ਜ਼ੁਰਮ ਕੀਤਾ ਹੈ ਤਾਂ ਉਨ੍ਹਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ। ‘ਆਪ’ ਵਿਧਾਇਕ ਗੋਲਡੀ ਕੰਬੋਜ਼ ਬਹੁਤ ਵਾਰ ਦੱਸ ਚੁੱਕੇ ਹਨ ਕਿ ਉਨ੍ਹਾਂ ਦੇ ਪਿਤਾ ਨਾਲ ਹੁਣ ਕੋਈ ਸਬੰਧ ਨਹੀਂ ਹਨ।