ਮਲੇਰਕੋਟਲਾ: ਅੱਜ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਆਖਰੀ ਦਿਨ ਹੈ ਅਤੇ ਸਮੂਹ ਦੇਸ਼ ਵਾਸੀ ਅੱਜ ਈਦ ਦਾ ਤਿਉਹਾਰ ਮਨਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਪੁੱਜੇ। ਜਿੱਥੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦਾ ਆਪਸੀ ਪਿਆਰ ਤੇ ਮੋਹ ਬਹੁਤ ਮਜ਼ਬੂਤ ਹੈ। ਅਸੀਂ ਸਾਰੇ ਭਾਈਚਾਰਕ ਸਾਂਝ ਨਾਲ ਰਹਿੰਦੇ ਹਾਂ, ਇੱਥੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਕੋਈ ਥਾਂ ਨਹੀਂ ਮਿਲਦੀ। ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਲੋਕਾਂ ਨੂੰ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਜਾਇਜ਼ ਕਬਜ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬਾ ਵਾਸੀਆਂ ਦੇ ਹਿੱਤਾਂ ਲਈ ਲਗਾਤਾਰ ਫੈਸਲੇ ਲੈ ਰਹੀ ਹੈ।