Nation Post

ਐਨਆਈਏ ਦੀ ਟੀਮ ਵੱਲੋਂ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ, ਕਈ ਸੂਬਿਆਂ ‘ਚ ਕੀਤੀ ਜਾ ਰਹੀ ਛਾਪੇਮਾਰੀ

NIA

ਅੱਜ ਐਨਆਈਏ ਦੀ ਟੀਮ ਵੱਲੋਂ ਗੈਂਗਸਟਰਾਂ ਦੇ ਆਈਐਸਆਈ ਅਤੇ ਖਾਲਿਸਤਾਨੀ ਦਹਿਸ਼ਤਗਰਦਾਂ ਨਾਲ ਸਬੰਧਾਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। 25 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੋਂ ਲੈ ਕੇ ਕਈ ਗੈਂਗਸਟਰਾਂ ਦੀ ਪਿੰਡ-ਪਿੰਡ ਤਲਾਸ਼ੀ ਲਈ ਜਾ ਰਹੀ ਹੈ।

ਇਸ ਦੇ ਨਾਲ ਹੀ ਖੰਨਾ ‘ਚ ਵੀ ਐਨ.ਆਈ.ਏ ਦੇ ਇਨਪੁਟ ‘ਤੇ ਪੌਪਾ ਪੁਲਿਸ ਕਾਰਵਾਈ ਕਰ ਰਹੀ ਹੈ। ਇਹ ਛਾਪੇਮਾਰੀ 3 ਡੀਐਸਪੀਜ਼, 4 ਐਸਐਚਓਜ਼ ਸਮੇਤ 50 ਦੇ ਕਰੀਬ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਸਾਰੇ ਹੋਟਲਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਅੰਮ੍ਰਿਤਸਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Exit mobile version