ਚੰਡੀਗੜ੍ਹ: ਅੱਜ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਕੁਝ ਕਾਰਕੁਨਾਂ ਦੀ ਪੁਲਿਸ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।… ਇਸ ਤੋਂ ਬਾਅਦ CM ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਦੇਰੀ ਕੀਤਿਆਂ ਪੰਜਾਬ ਦੀ ਬਾਕੀ ਕਾਂਗਰਸ ਅੱਜ ਰਿਸ਼ਵਤਖੋਰੀ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੇ ਹੱਕ ਵਿੱਚ ਧਰਨੇ ‘ਤੇ ਬੈਠਣ ਲਈ ਮੇਰੇ ਘਰ ਆ ਕੇ ਲੁਟੇਰਿਆਂ ਦਾ ਸਮਰਥਨ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤਖੋਰੀ ਉਨ੍ਹਾਂ ਦੇ ਖੂਨ ਉਹ ਆਪਣੇ ਹੱਕ ਲਈ ਨਾਅਰੇ ਲਾ ਰਿਹਾ ਸੀ ਮਤਲਬ ਕਿ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?
ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022
ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸੀ ਵਰਕਰ ਰਾਜਾ ਵੜਿੰਗ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਿਵਾਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਐਫਆਈਆਰ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਵਿਧਾਨ ਸਭਾ ਮੈਂਬਰ ਪ੍ਰਤਾਪ ਬਾਜਵਾ ਵੀ ਮੌਜੂਦ ਹਨ।