ਬਠਿੰਡਾ (ਹੇਮਾ) – ਬਠਿੰਡਾ ਤੋਂ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜ ਰਹੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਵੀ.ਆਰ.ਐਸ. ਦੀ ਅਰਜ਼ੀ ਨੂੰ ਰੱਦ ਕਰਨ ਅਤੇ ਡਿਊਟੀ ‘ਤੇ ਵਾਪਸ ਆਉਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਜੋ ਚਾਹੇ ਕਾਰਵਾਈ ਕਰ ਸਕਦੀ ਹੈ। ਕੇਂਦਰ ਸਰਕਾਰ ਨੇ ਮੈਨੂੰ ਸੇਵਾਮੁਕਤ ਕਰ ਦਿੱਤਾ ਹੈ।”
ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਉਸ ਦੀ ਵੀਆਰਐਸ ਅਰਜ਼ੀ ਨੂੰ ਰੱਦ ਕਰਨ ਅਤੇ ਉਸ ਨੂੰ ਡਿਊਟੀ ’ਤੇ ਵਾਪਸ ਆਉਣ ਲਈ ਕਹਿਣ ’ਤੇ ਕਿਹਾ ਕਿ ਕੇਂਦਰ ਸਰਕਾਰ ਨੇ ਵੀਆਰਐਸ ਦੀ ਅਰਜ਼ੀ ਪ੍ਰਵਾਨ ਕਰ ਲਈ ਹੈ, ਪੰਜਾਬ ਸਰਕਾਰ ਜੋ ਵੀ ਕਾਰਵਾਈ ਕਰੇ।
ਦੱਸ ਦੇਈਏ ਕਿ ਪੰਜਾਬ ਦੀ ਅਕਾਲੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਵਿੱਚ ਨਵਾਂ ਮੋੜ ਆਇਆ ਹੈ। ਦੋ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਪਰਮਪਾਲ ਕੌਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਸੀ ਪਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦੀ ਵੀ.ਆਰ.ਐਸ. ਪੰਜਾਬ ਸਰਕਾਰ ਨੇ ਪਰਮਪਾਲ ਕੌਰ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ।