ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਹ ਪ੍ਰਦੂਸ਼ਣ ਦੀ ਸਥਿਤੀ ਨੂੰ ਵੀ ਗੰਭੀਰ ਬਣਾ ਰਿਹਾ ਹੈ। ਪਰ ਹੁਣ ਇਸ ਦੌਰਾਨ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਦੀ ਪਰਾਲੀ ਨੂੰ ਹੁਣ ਕੇਰਲ ਭੇਜਿਆ ਜਾਵੇਗਾ। ਜਿਸ ਦੀ ਵਰਤੋਂ ਪਸ਼ੂਆਂ ਦੀ ਖੁਰਾਕ ਲਈ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਪਰਾਲੀ ਨੂੰ ਰੇਲ ਰਾਹੀਂ ਕੇਰਲਾ ਭੇਜਿਆ ਜਾਵੇਗਾ। ਅਸਲ ਵਿੱਚ ਤੱਟਵਰਤੀ ਰਾਜ ਕੇਰਲਾ ਵਿੱਚ ਖੇਤੀ ਯੋਗ ਜ਼ਮੀਨ ਘੱਟ ਹੋਣ ਕਾਰਨ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ, ਅਜਿਹੇ ਵਿੱਚ ਪੰਜਾਬ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਲਈ ਵਰਤਿਆ ਜਾਵੇਗਾ। ਨਾਲ ਹੀ ਕੇਰਲ ਦੇ ਲੱਖਾਂ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ।