Nation Post

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦੀ ਮਾਤਾ ਦੇ ਦਿਹਾਂਤ ‘ਤੇ ਜਤਾਇਆ ਦੁੱਖ

captain amarinder singh

captain amarinder singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦੀ ਮਾਂ ਪਾਓਲੋ ਮਾਈਨੋ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ, ”ਸੋਨੀਆ ਗਾਂਧੀ ਜੀ ਨਾਲ ਉਨ੍ਹਾਂ ਦੀ ਮਾਂ ਪਾਓਲੋ ਮਾਈਨੋ ਦੇ ਦਿਹਾਂਤ ‘ਤੇ ਦਿਲੀ ਸੰਵੇਦਨਾ ਸਾਂਝੀ ਕਰਦੇ ਹੋਏ। ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ।”


ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਕਾਂਗਰਸ ਦੇ ਮੀਡੀਆ ਇੰਚਾਰਜ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ 27 ਅਗਸਤ 2022 ਦਿਨ ਸ਼ਨੀਵਾਰ ਨੂੰ ਇਟਲੀ ਸਥਿਤ ਉਨ੍ਹਾਂ ਦੇ ਘਰ ਦਿਹਾਂਤ ਹੋ ਗਿਆ ਸੀ। ਮੰਗਲਵਾਰ ਨੂੰ ਅੰਤਿਮ ਸੰਸਕਾਰ ਕੀਤਾ ਗਿਆ।

Exit mobile version