Nation Post

ਗੈਂਗਸਟਰਾਂ ਦੇ ਟਿਕਾਣਿਆਂ ਦਾ ਪਰਦਾਫਾਸ਼! ਯੂਪੀ, ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ NIA ਦੀ ਛਾਪੇਮਾਰੀ

NIA

ਗੈਂਗਸਟਰਾਂ ਦੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਸਵੇਰ ਤੋਂ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਦੇ 6 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ NIA ਇਹ ਛਾਪੇਮਾਰੀ ਭਾਰਤ-ਵਿਦੇਸ਼ ‘ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਵਿਚਾਲੇ ਗਠਜੋੜ ਨੂੰ ਖਤਮ ਕਰਨ ਲਈ ਕਰ ਰਹੀ ਹੈ। ਏਜੰਸੀ ਵੱਲੋਂ ਅੱਜ ਸਵੇਰ ਤੋਂ ਹੀ ਗੈਂਗਸਟਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਨਆਈਏ ਵੱਲੋਂ ਗੈਂਗਸਟਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਇਹ ਛਾਪੇਮਾਰੀ ਕੀਤੀ ਗਈ ਹੈ।

Exit mobile version