Nation Post

ਗੈਂਗਸਟਰ ਗੋਲਡੀ ਬਰਾੜ ਨੂੰ ਲੈ CM ਮਾਨ ਦਾ ਵੱਡਾ ਬਿਆਨ- ਜਲਦ ਭਾਰਤ ਲਿਆਂਦਾ ਜਾਵੇਗਾ, ਮਿਲੇਗੀ ਸਖ਼ਤ ਸਜ਼ਾ

cm mann

cm mann

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਜਰਾਤ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬੰਦੂਕ ਅਤੇ ਗੈਂਗਸਟਰ ਕਲਚਰ ਨੂੰ ਖਤਮ ਕੀਤਾ ਜਾਵੇਗਾ। ਹਾਲ ਹੀ ‘ਚ ਕੈਲੀਫੋਰਨੀਆ ‘ਚ ਛੁਪਿਆ ਗੋਲਡੀ ਬਰਾੜ ਫੜਿਆ ਗਿਆ ਹੈ, ਜਿਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ ਅਤੇ ਕਾਨੂੰਨ ਮੁਤਾਬਿਕ ਸਖ਼ਤ ਸਜ਼ਾ ਦੇ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਸਿਆਸੀ ਸ਼ਰਨ ਲੈ ਕੇ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਕੈਲੀਫੋਰਨੀਆ ਭੱਜ ਗਿਆ ਸੀ। ਜਿਸ ਨੂੰ ਹੁਣ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Exit mobile version