ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਜ਼ਿਲ੍ਹਾ ਮੁਹਾਲੀ ਦੇ ਸੱਤ ਨੌਜਵਾਨਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਹਾਲਾਂਕਿ ਕਿਸੇ ਵੀ ਮੁਦਰਾ ਵਿੱਚ ਮਨੁੱਖ ਦੀ ਜ਼ਿੰਦਗੀ ਦੀ ਕੀਮਤ ਨਹੀਂ ਮਾਪੀ ਜਾ ਸਕਦੀ, ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਨਾਲ ਉਨ੍ਹਾਂ ਦਾ ਦੁੱਖ ਘੱਟ ਹੁੰਦਾ ਹੈ।
ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਏ…ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ…
— Bhagwant Mann (@BhagwantMann) August 2, 2022
ਦੱਸ ਦੇਈਏ ਕਿ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਬਨੂੜ ਦੇ 7 ਨੌਜਵਾਨਾਂ ਦੀ ਜ਼ਿਲ੍ਹਾ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਇਸ ਭਿਆਨਕ ਘਟਨਾ ਤੋਂ ਬਾਅਦ ਹਰ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।