ਚੰਡੀਗੜ੍ਹ: ਪੰਜਾਬ ਵਿੱਚ ਸੱਤਾ ਵਿੱਚ ਆਉਣ ਦੇ ਕਰੀਬ ਸੱਤ ਮਹੀਨੇ ਬਾਅਦ ਭਗਵੰਤ ਮਾਨ ਸਰਕਾਰ 1 ਅਕਤੂਬਰ ਤੋਂ ਘਰ-ਘਰ ਆਟੇ ਦੀ ਡਲਿਵਰੀ ਸ਼ੁਰੂ ਕਰਨ ਜਾ ਰਹੀ ਹੈ। ਸੂਬੇ ਦੇ ਲੋਕਾਂ ਨੂੰ ਹੁਣ ਕਣਕ ਦੀ ਥਾਂ ਆਟਾ ਦਿੱਤਾ ਜਾਵੇਗਾ। ਪੀਸਣ ਤੋਂ ਲੈ ਕੇ ਘਰ ਛੱਡਣ ਤੱਕ ਦਾ ਸਾਰਾ ਖਰਚਾ ਵੀ ਪੰਜਾਬ ਸਰਕਾਰ ਚੁੱਕੇਗੀ। ਇਸ ਸਕੀਮ ਤਹਿਤ ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਵੰਡਿਆ ਜਾਵੇਗਾ। ਮਾਰਕਫੈੱਡ ਨੇ ਕਣਕ ਦੀ ਮਿਲਿੰਗ ਲਈ 25 ਕੰਪਨੀਆਂ ਦੀ ਚੋਣ ਕੀਤੀ ਹੈ।
ਇਸ ਯੋਜਨਾ ਨੂੰ ਸਹੀ ਢੰਗ ਨਾਲ ਅੱਗੇ ਵਧਾਉਣ ਲਈ ਰਾਜ ਨੂੰ 8 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਡਿਲਿਵਰੀ ਵਾਹਨ GPS ਅਤੇ ਕੈਮਰਿਆਂ ਨਾਲ ਲੈਸ ਹੋਣਗੇ। ਗੱਡੀ ਵਿੱਚ ਤੋਲਣ ਵਾਲੀ ਮਸ਼ੀਨ ਵੀ ਹੋਵੇਗੀ। ਸਰਕਾਰ ਨੇ ਪਨਗ੍ਰੇਨ ਨੂੰ ਕਣਕ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਮਾਰਕਫੈੱਡ ਕਣਕ ਨੂੰ ਪੀਸ ਕੇ ਆਟਾ ਘਰ-ਘਰ ਪਹੁੰਚਾਉਣ ਲਈ ਜ਼ਿੰਮੇਵਾਰ ਹੋਵੇਗਾ।