Nation Post

ਜਲੰਧਰ ਦੇ ਭੋਗਪੁਰ ‘ਚੋਂ ਪੁਲਿਸ ਨੇ 5 ਗੈਂਗਸਟਰਾਂ ਨੂੰ ਇੰਝ ਕੀਤਾ ਕਾਬੂ, ਹਥਿਆਰ ਵੀ ਬਰਾਮਦ

ਜਲੰਧਰ ਦੇ ਭੋਗਪੁਰ ‘ਚ ਖੇਤਾਂ ‘ਚ ਲੁਕੇ 5 ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੇ ਕਾਬੇ ‘ਚੋਂ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਅਜੇ ਵੀ ਕਿਸੇ ਬਦਮਾਸ਼ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਪੁਲਸ ਨੂੰ ਸੂਚਨਾ ਮਿਲਣ ਤੋਂ ਬਾਅਦ ਸਵੇਰ ਤੋਂ ਹੀ ਪੁਲਸ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਜਲੰਧਰ ਪੁਲਿਸ ਨੇ ਦੱਸਿਆ ਕਿ ਦਿੱਲੀ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ‘ਚ ਹੁਣ ਤੱਕ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਆਪਰੇਸ਼ਨ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ 3 ਰਾਊਂਡ ਫਾਇਰ ਕੀਤੇ, ਜਿਸ ਦੇ ਜਵਾਬ ‘ਚ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ।

Exit mobile version