ਜਲੰਧਰ : ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਈਡੀ ਸਾਹਮਣੇ ਪੇਸ਼ ਹੋਏ ਹਨ। ਇਸ ਨੂੰ ਲੈ ਕੇ ਦੇਸ਼ ਭਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਵਿੱਚ ਵੀ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਖਬਰਾਂ ਹਨ ਕਿ ਕੁਝ ਕਾਰਕੁਨਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।… ਇਸ ਦੇ ਨਾਲ ਹੀ ਜਲੰਧਰ ‘ਚ ਵੀ ਕਾਂਗਰਸ ਨੇ ਈਡੀ ਦੇ ਦਫ਼ਤਰ ਦਾ ਘਿਰਾਓ ਕੀਤਾ। ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਵਰਕਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ।
ਰਾਹੁਲ ਗਾਂਧੀ ਅੱਜ ਹੋਣਗੇ ਈਡੀ ਸਾਹਮਣੇ ਪੇਸ਼
ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛਗਿੱਛ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਈਡੀ ਸਾਹਮਣੇ ਪੇਸ਼ ਹੋਣਗੇ। ਜਲੰਧਰ ਦੇ ਇਲਾਵਾ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪੂਰੀ ਦਿੱਲੀ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇੰਨਾ ਹੀ ਨਹੀਂ ਰਾਹੁਲ ਗਾਂਧੀ ਦੇ ਘਰ ਦੇ ਸਾਹਮਣੇ ਪੋਸਟਰ ਵੀ ਲਗਾਏ ਗਏ ਹਨ। ਰਾਹੁਲ ਦੀ ਤਸਵੀਰ ਵਾਲੇ ਪੋਸਟਰ ਵਿੱਚ ਲਿਖਿਆ ਹੈ ਕਿ ਸੱਚ ਝੁਕੇਗਾ ਨਹੀਂ।…ਇਸੇ ਹੋਰ ਪੋਸਟਰ ਵਿੱਚ ਲਿਖਿਆ ਗਿਆ ਹੈ ਕਿ ਪਿਆਰੇ ਮੋਦੀ ਅਤੇ ਅਮਿਤ ਸ਼ਾਹ, ਇਹ ਰਾਹੁਲ ਗਾਂਧੀ ਹਨ, ਨਹੀਂ ਝੁਕਣਗੇ। ਮੈਂ ਸਾਵਰਕਰ ਨਹੀਂ ਹਾਂ, ਮੈਂ ਰਾਹੁਲ ਗਾਂਧੀ ਹਾਂ ਅਤੇ ਇੱਕ ਹੋਰ ਪੋਸਟਰ ਵਿੱਚ ਲਿਖਿਆ ਹੈ- ਰਾਹੁਲ ਜੀ, ਸੰਘਰਸ਼ ਕਰੋ, ਅਸੀਂ ਤੁਹਾਡੇ ਨਾਲ ਹਾਂ।