ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਵੋਟਿੰਗ ਅੱਜ ਸ਼ੁਰੂ ਹੋ ਚੁੱਕੀ ਹੈ। ਵੋਟ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪਾਈ ਜਾ ਸਕਦੀ ਹੈ। 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣੇ ਹੋਏ ਹਨ, ਇਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਨਿਯੁਕਤੀ ਕਰਨ ਵਾਲੇ ਹਨ|
ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸੇ ਸਾਲ ਜਨਵਰੀ ਮਹੀਨੇ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚਾਲੇ ਦਿਲ ਦਾ ਦੌਰਾ ਪੈ ਜਾਣ ਕਰਕੇ ਦੇਹਾਂਤ ਹੋ ਗਿਆ ਸੀ, ਜਿਸ ਤੋਂ ਮਗਰੋਂ ਇੱਥੇ ਲੋਕ ਸਭਾ ਜ਼ਿਮਨੀ ਚੋਣ ਹੋ ਰਹੀਆ ਹਨ । ਵੋਟਾਂ ਦੀ ਗਿਣਤੀ 13 ਮਈ ਨੂੰ ਹੋ ਜਾਵੇਗੀ।
‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪੁੱਜੇ ਹਨ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਵੀ ਵੋਟ ਪਾਉਣ ਲਈ ਪਹੁੰਚ ਗਏ ਹਨ।