ਚੰਡੀਗੜ੍ਹ: ਜੀਰਾ ਫੈਕਟਰੀ ਮਾਮਲੇ ਵਿੱਚ ਸੀ.ਐਮ ਮਾਨ ਨੇ ਟਵੀਟ ਕੀਤਾ ਕਿ ਮੈਂ ਫੈਕਟਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਵਿੱਖ ਵਿੱਚ ਵੀ ਜੇਕਰ ਕਿਸੇ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਲਈ ਸਾਫ਼ ਪਾਣੀ, ਹਵਾ ਅਤੇ ਜ਼ਮੀਨ ਮੇਰੀ ਤਰਜੀਹ ਹੈ।
ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu
— Bhagwant Mann (@BhagwantMann) January 17, 2023
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ ਨੂੰ ਦੂਸ਼ਿਤ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਮੈਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਭਵਿੱਖ ਵਿੱਚ ਜੇਕਰ ਕਿਸੇ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।