ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਗੋਲਡੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮੈਂ ਇਹ ਫੈਸਲਾ ਪੂਰੇ ਦਿਲ ਨਾਲ ਲੈ ਰਿਹਾ ਹਾਂ। ਮੇਰਾ ਪਰਿਵਾਰ, ਰਿਸ਼ਤੇਦਾਰ ਅਤੇ ਜੋ ਮੈਨੂੰ ਨਿੱਜੀ ਤੌਰ ‘ਤੇ ਜਾਣਦੇ ਹਨ, ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਫੈਸਲਾ ਮੇਰੇ ਲਈ ਕਿੰਨਾ ਔਖਾ ਹੈ।