ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਸਥਾਨ ਵਿੱਚ ਦਾਖ਼ਲ ਹੋ ਕੇ ਮੂਰਤੀਆਂ ਦੀ ਭੰਨਤੋੜ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਾਈਚਾਰਾ ਕਿਸੇ ਨੂੰ ਵੀ ਟੁੱਟਣ ਨਹੀਂ ਦੇਵੇਗਾ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ..
— Bhagwant Mann (@BhagwantMann) August 31, 2022
ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਇੱਕ ਧਾਰਮਿਕ ਸਥਾਨ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਸ਼ਰਾਰਤੀ ਅਨਸਰਾਂ ਨੇ ਕਈ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਇੱਕ ਕਾਰ ਨੂੰ ਵੀ ਅੱਗ ਲਗਾ ਦਿੱਤੀ।