ਅੰਮ੍ਰਿਤਸਰ (ਨੀਰੂ) : ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਗੋਲਡਨ ਟੈਂਪਲ ਵੀ ਕਿਹਾ ਜਾਂਦਾ ਹੈ, ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੀ ਇੱਥੇ ਮੱਥਾ ਟੇਕਣ ਲਈ ਆਉਂਦੀਆਂ ਹਨ।
ਇਸੇ ਲੜੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੰਮ੍ਰਿਤਸਰ ਪਹੁੰਚੀ। ਜਿਸ ਤੋਂ ਬਾਅਦ ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਿਆ। ਉਨ੍ਹਾਂ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
ਦੱਸ ਦੇਈਏ ਕਿ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਪ੍ਰਚਾਰ ਕਰ ਰਹੀ ਹੈ। ਇਸ ਚੋਣ ਪ੍ਰਚਾਰ ਵਿੱਚ ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਪ੍ਰਚਾਰਕ ਹਨ ਅਤੇ ਅੱਜ ਉਨ੍ਹਾਂ ਨੇ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਧਿਆਨ ਯੋਗ ਹੈ ਕਿ ਇੱਕ ਪਾਸੇ ਜਿੱਥੇ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਦੌਰੇ ‘ਤੇ ਹਨ ਅਤੇ ਉਹ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪਹੁੰਚੀ ਹੈ | ਪੰਜਾਬ ਵਿੱਚ ਜਾ ਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰੇਗੀ।