ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ ਹੀ ਸੀਐਮ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..
ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ pic.twitter.com/PNJLFWD57R
— Bhagwant Mann (@BhagwantMann) October 24, 2022
ਅੱਜ ਸਵੇਰੇ ਲਾਈਵ ਹੋ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੀਵਾਲੀ ਦਾ ਹਰ ਦੀਵਾ ਹਰ ਕਿਸੇ ਦੇ ਘਰ ਤਰੱਕੀ ਅਤੇ ਤੰਦਰੁਸਤੀ ਦੀ ਰੋਸ਼ਨੀ ਲੈ ਕੇ ਆਵੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰਦੂਸ਼ਣ ਬਹੁਤ ਵੱਧ ਰਿਹਾ ਹੈ, ਗਰੀਨ ਦੀਵਾਲੀ ਮਨਾਉਣ ਦੀ ਕੋਸ਼ਿਸ਼ ਕਰੋ, ਬੱਚਿਆਂ ਦਾ ਖਾਸ ਖਿਆਲ ਰੱਖੋ, ਪਟਾਕਿਆਂ ਦੌਰਾਨ ਹਾਦਸਿਆਂ ਤੋਂ ਬਚੋ।