ਅੰਮ੍ਰਿਤਸਰ ਨੇੜੇ ਪਿੰਡ ਵਿੱਚ ਹਾਲੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਨੇ ਕੱਲ ਰਾਤ ਨੂੰ ਉਸ ਨੂੰ ਫਾਹਾ ਦੇ ਕੇ ਮਾਰ ਦਿੱਤਾ ਹੈ।
ਅੰਮ੍ਰਿਤਸਰ ਦੇ ਨੇੜੇ ਭਿੱਖੀ ਪਿੰਡ ਦੀ 15 ਸਾਲਾ ਲੜਕੀ ਨੇ ਹਾਲੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਨੇ ਕੱਲ ਰਾਤ ਉਸ ਨੂੰ ਫਾਹਾ ਦੇ ਮਾਰਨ ਦੀ ਖ਼ਬਰ ਦੱਸੀ ਜਾ ਰਹੀ ਹੈ। ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਉਸ ਜਗ੍ਹਾ ਤੇ ਪਹੁੰਚ ਕੇ ਮ੍ਰਿਤ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ |
ਇਸ ਬਾਰੇ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੇਟ ਸਟੋਰ ਤੇ ਕੰਮ ਕਰਦਾ ਹੈ ਅਤੇ ਮਜ਼੍ਹਬੀ ਸਿੱਖ ਜਾਤੀ ਨਾਲ ਸੰਬੰਧ ਰੱਖਦਾ ਹੈ ਤੇ ਉਸਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ ਜਿੰਨਾ ਵਿੱਚੋ 15 ਸਾਲਾਂ ਲੜਕੀ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਲੜਕੇ ਜਿਸ ਦਾ ਨਾਮ ਪਵਨਦੀਪ ਸਿੰਘ ਹੈ,ਉਸ ਦੇ ਨਾਲ ਲਵ ਮੈਰਿਜ ਕਰਵਾ ਲਈ ਸੀ |
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਿਆਹ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਰੀਤੀ ਰਿਵਾਜ਼ਾਂ ਅਨੁਸਾਰ ਕੀਤਾ ਗਿਆ ਸੀ । ਮ੍ਰਿਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਚੁੱਕੀ ਹੈ ਤੇ ਜਦੋ ਉਹ ਲੜਕੀ ਦੇ ਸਹੁਰੇ ਘਰ ਪੁਹੰਚੇ ਤਾਂ ਉਨਾ ਨੇ ਦੇਖਿਆ ਕਿ ਲੜਕੀ ਦੇ ਗਲ ਤੇ ਨਿਸ਼ਾਨ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਲੜਕੀ ਦਾ ਕਤਲ ਕੀਤਾ ਗਿਆ|
ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦਿੱਤੀ ਹੇ ਜਿਸ ਤੇ ਪੁਲਿਸ ਨੇ ਮ੍ਰਿਤ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਲੜਕੀ ਦੇ ਪਿਤਾ ਨੇ ਇਨਸਾਫ ਦੀ ਮੰਗ ਕੀਤੀ ਹੈ ਕਿ ਉਸਦੀ ਲੜਕੀ ਦਾ ਕਤਲ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿਤੀ ਜਾਵੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ ਤੇ ਲੜਕੇ ਨੇ ਗੁੱਸੇ ਵਿੱਚ ਆਕੇ ਆਪਣੀ ਪਤਨੀ ਦਾ ਕਤਲ ਕਰਤਾ ਹੈ | ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਨੁਸਾਰ ਜਾਂਚ ਸ਼ੁਰੂ ਕਰ ਦਿੱਤੀ ਹੈ|