ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ ਮਿਲੀ ਹੈ। ਇਸ ‘ਚ ਹੈਪੀ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਦੱਸਿਆ ਹੈ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਬੁਰਾ ਅਸਰ ਪੈਂਦਾ ਹੈ। ਅਜਿਹੀ ਹਾਲਤ ਵਿੱਚ ਗਾਇਕਾਂ ਦਾ ਫਰਜ਼ ਬਣਦਾ ਹੈ ਕਿ ਉਹ ਭੜਕਾਊ ਗੀਤ ਨਾ ਗਇਆ ਕਰਨ ।
ਸ਼ਿਕਾਇਤਕਰਤਾਵਾਂ ਨੇ ਦੱਸਿਆ ਹੈ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਵਿੱਚ ਹਿੰਸਾ ਦੀ ਭਾਵਨਾ ਵੀ ਵੱਧਦੀ ਜਾਂ ਰਹੀ ਹੈ। ਅਦਾਲਤ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਰੋਕ ਲੈ ਦਿੱਤੀ ਹੈ।
ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਕਿਹਾ ਹੈ। ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਖਿਲਾਫ਼ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਜਿਨ੍ਹਾਂ ਜਲਦੀ ਹੋ ਸਕੇ ਹਟਾਉਣ ਦੀ ਮੰਗ ਕੀਤੀ ਹੈ।