ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ।
ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਸੀ । ਇਸ ਤੋਂ ਪਹਿਲਾਂ 22 ਮਾਰਚ ਨੂੰ CM ਭਗਵੰਤ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਸੀ।
ਸੀਐਮ ਭਗਵੰਤ ਮਾਨ ਨੇ ਅੱਜ ਤਿੰਨ ਸਮਾਰੋਹ ਵਿੱਚ ਸ਼ਿਰਕਤ ਕਰਨੀ ਹੈ। ਇਸ ‘ਚ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ । ਫਿਰ CM ਮਾਨ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ ।
ਜਾਣਕਾਰੀ ਦੇ ਅਨੁਸਾਰ ਇੱਕ ਸਾਲ ਪਹਿਲਾਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਸੀ। CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ।CM ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੇ ਚੱਲਣ ਦੀ ਅਪੀਲ ਕੀਤੀ ਹੈ।