Nation Post

ਨੌਜਵਾਨ ਨੇ ਖੇਤ ‘ਚ ਫਾਹਾ ਲਗਾ ਮੌਤ ਨੂੰ ਲਗਾਇਆ ਗਲੇ, IELTS ‘ਚੋਂ ਫੇਲ੍ਹ ਹੋਣਾ ਬਣੀ ਵੱਡੀ ਵਜ੍ਹਾ

suicide

ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਵਿਦੇਸ਼ ਜਾਣ ਲਈ IELTS ਕਰ ਰਹੇ ਨੌਜਵਾਨ ਕੁਲਦੀਪ ਸਿੰਘ ਨੇ ਮੌਤ ਨੂੰ ਗਲੇ ਲਗਾ ਲਿਆ ਹੈ। ਦਰਅਸਲ, ਨੌਜਵਾਨ ਦੋ ਵਾਰ ਫੇਲ੍ਹ ਹੋਣ ਕਾਰਨ ਬੇਹੱਦ ਪਰੇਸ਼ਾਨ ਚੱਲ ਰਿਹਾ ਸੀ। ਇਸ ਦੌਰਾਨ ਉਸ ਨੇ ਖੇਤ ਵਿੱਚ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਨੇ ਫ਼ੌਜ ਵਿੱਚ ਵੀ ਭਰਤੀ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਕਾਮਯਾਬ ਨਹੀਂ ਹੋ ਸਕਿਆ। ਜਿਸ ਕਾਰਨ ਹੁਣ ਉਸ ਨੇ ਵਿਦੇਸ਼ ਜਾਣ ਲਈ IELTS ਦੀ ਤਿਆਰੀ ਕਰਨੀ ਸ਼ੁਰੂ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਤਾ- ਪਿਤਾ ਅਤੇ ਛੋਟਾ ਭਰਾ ਛੱਡ ਗਿਆ ਹੈ।

ਨੌਜਵਾਨ ਵੱਲੋਂ ਚੁੱਕੇ ਗਏ ਇਸ ਕਦਮ ਨੇ ਪਿੰਡ ਵਾਲਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਰਾਤ 8 ਵਜੇ ਤੋਂ ਘਰੋਂ ਗਾਇਬ ਸੀ ਤੇ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ, ਪਰ ਉਸ ਦੀ ਸਵੇਰ ਸਮੇਂ ਖੇਤ ਦੇ ਕੋਠੇ ਵਿੱਚ ਲਾਸ਼ ਲਟਕਦੀ ਹੋਈ ਨਜ਼ਰ ਆਈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਨੇ ਦੱਸਿਆ ਉਹ IELTS ਪੇਪਰ ਵਿੱਚ ਦੋ ਵਾਰ ਰਹਿਣ ਕਾਰਨ ਪਰੇਸ਼ਾਨ ਸੀ। ਇਸ ਘਟਨਾ ਮਗਰੋਂ ਰਾਮਾ ਮੰਡੀ ਪੁਲਿਸ ਨੇ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਫਿਲਹਾਲ ਨੌਜਵਾਨ ਦੀ ਖ਼ੁਦਕੁਸ਼ੀ ਕਾਰਨ ਪਰਿਵਾਰ ਸਦਮੇ ਵਿੱਚ ਹੈ।

Exit mobile version