Nation Post

ਪਾਕਿਸਤਾਨ ‘ਚ ਦਰਦਨਾਕ ਸੜਕ ਹਾਦਸਾ, 11 ਲੋਕਾਂ ਦੀ ਮੌਤ, 24 ਬੁਰੀ ਤਰ੍ਹਾਂ ਜ਼ਖਮੀ

accident

ਇਸਲਾਮਾਬਾਦ: ਪਾਕਿਸਤਾਨ ‘ਚ ਦੋ ਵੱਖ-ਵੱਖ ਸੜਕ ਹਾਦਸਿਆਂ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਐਤਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੂਰਬੀ ਸੂਬੇ ਪੰਜਾਬ ਦੇ ਹਾਫਿਜ਼ਾਬਾਦ ਜ਼ਿਲੇ ‘ਚ ਇਕ ਬੱਸ ਪਲਟ ਕੇ ਖੱਡ ‘ਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲਾਲਪੁਰ ਭੱਟੀਆਂ ਸ਼ਹਿਰ ਵਿੱਚ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਰਾਹਤ ਅਤੇ ਬਚਾਅ ਟੀਮਾਂ ਨੇ ਕਰੇਨ ਦੀ ਮਦਦ ਨਾਲ ਬੱਸ ਨੂੰ ਪਾਣੀ ‘ਚੋਂ ਬਾਹਰ ਕੱਢਿਆ। ਇੱਕ ਹੋਰ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਪ੍ਰਾਪਤ ਰਿਪੋਰਟ ਅਨੁਸਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਨੀਲਮ ਘਾਟੀ ਜ਼ਿਲ੍ਹੇ ਵਿੱਚ ਤਿੰਨ ਜੀਪਾਂ ਇੱਕ ਕਾਰ ਨਾਲ ਟਕਰਾ ਕੇ ਪਲਟ ਗਈਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਚਾਰੇ ਵਾਹਨਾਂ ਵਿਚ ਸਵਾਰ ਲੋਕ ਸੈਲਾਨੀ ਸਨ।

Exit mobile version