Nation Post

ਪੁਲਿਸ ਮੁਲਾਜ਼ਮਾਂ ਵੱਲੋਂ ਪੱਤਰਕਾਰ ਦੀ ਕੁੱਟਮਾਰ ਮਾਮਲੇ ‘ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਹੀ ਇਹ ਗੱਲ

Gurjeet Singh Aujla

Gurjeet Singh Aujla

ਪੁਲਿਸ ਮੁਲਾਜ਼ਮਾਂ ਵੱਲੋਂ ਪੱਤਰਕਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਪੱਤਰਕਾਰਾਂ ਨਾਲ ਅਜਿਹਾ ਵਿਵਹਾਰ ਦੇਖ ਕੇ ਪੁਲਿਸ ਮੁਲਾਜ਼ਮਾਂ ਦਾ ਮੈਡੀਕਲ ਕਰਵਾਉਣ ਅਤੇ ਮਾਨਸਿਕ ਮੁਲਾਂਕਣ ਕਰਵਾਉਣ ਦਾ ਸੁਝਾਅ ਦਿੱਤਾ ਹੈ।

ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਪੱਤਰਕਾਰਾਂ ਦੇ ਧਾਰਮਿਕ ਰੀਤੀ-ਰਿਵਾਜਾਂ/ਪ੍ਰਤੀਕਾਂ ਦਾ ਅਪਮਾਨ ਕਰਦੇ ਹੋਏ ਪੁਲਿਸ ਕਰਮਚਾਰੀਆਂ ਵਲੋਂ ਇਕ ਪੱਤਰਕਾਰ ‘ਤੇ ਹਮਲਾ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮਾਂ ਦੀਆਂ ਕਮੀਜ਼ਾਂ ਠੀਕ ਤਰ੍ਹਾਂ ਨਾਲ ਨਹੀਂ ਪਹਿਣੀਆਂ ਹੋਈਆ ਸੀ ਜੋ ਕਿ ਡਿਊਟੀ ‘ਤੇ ਲਾਪਰਵਾਹੀ ਜਾਂ ਨਾ ਹੋਣ ਦਾ ਸੰਕੇਤ ਦਿੰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਂ ਪੰਜਾਬ ਪੁਲਿਸ ਇੰਡਸਟਰੀ ਨੂੰ ਤਫ਼ਤੀਸ਼ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਮੈਡੀਕਲ ਜਾਂਚ/ਮਾਨਸਿਕ ਮੁਲਾਂਕਣ ਕਰਨ ਦਾ ਸੁਝਾਅ ਦਿੰਦਾ ਹਾਂ। ਧਾਰਮਿਕ ਰੀਤੀ-ਰਿਵਾਜਾਂ/ਪ੍ਰਤੀਕਾਂ ਦਾ ਅਪਮਾਨ ਕਰਨਾ ਇੱਕ ਗੰਭੀਰ ਅਪਰਾਧ ਹੈ ਅਤੇ ਪੁਲਿਸ ਜ਼ਾਬਤੇ ਦੀ ਸਿੱਧੀ ਉਲੰਘਣਾ ਹੈ।

Exit mobile version