Nation Post

ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਦਰਦਨਾਕ ਮੌਤ, ਲਾਸ਼ ਦੇ 35 ਟੁਕੜੇ ਕਰ ਇੰਝ ਲਗਾ ਰਿਹਾ ਸੀ ਟਿਕਾਣੇ

Girlfriend Boyfriend

ਨਵੀਂ ਦਿੱਲੀ: ਦਿੱਲੀ ਤੋਂ ਇੱਕ ਬਹੁਤ ਹੀ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਲਾਸ਼ ਦੇ 35 ਟੁਕੜੇ ਕਰ ਦਿੱਤੇ। ਦਿੱਲੀ ਦੇ ਮਹਿਰੌਲੀ ਥਾਣੇ ਦੀ ਪੁਲਸ ਨੇ ਕਰੀਬ 6 ਮਹੀਨੇ ਪਹਿਲਾਂ ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦਾ ਨਾਂ ਆਫਤਾਬ ਹੈ।

ਜਾਣਕਾਰੀ ਮੁਤਾਬਕ ਆਫਤਾਬ ਅਤੇ ਸ਼ਰਧਾ ਨਾਂ ਦੀ ਲੜਕੀ ਦੀ ਦੋਸਤੀ ਮੁੰਬਈ ਦੇ ਇਕ ਕਾਲ ਸੈਂਟਰ ‘ਚ ਕੰਮ ਕਰਦੇ ਸਮੇਂ ਹੋਈ ਸੀ। ਜਿਸ ਤੋਂ ਬਾਅਦ ਦੋਵੇਂ ਲਿਵ ਇਨ ਰਿਲੇਸ਼ਨ ਵਿੱਚ ਰਹਿ ਰਹੇ ਸਨ। ਪਰਿਵਾਰ ਦੇ ਵਿਰੋਧ ‘ਤੇ ਦੋਵੇਂ ਦਿੱਲੀ ਭੱਜ ਗਏ। ਲੜਕੀ ਦੇ ਪਰਿਵਾਰ ਵਾਲੇ ਸੋਸ਼ਲ ਮੀਡੀਆ ਰਾਹੀਂ ਉਸ ਦੀ ਜਾਣਕਾਰੀ ਲੈਂਦੇ ਸਨ। ਪਰ ਜਦੋਂ ਸੋਸ਼ਲ ਮੀਡੀਆ ‘ਤੇ ਅਪਡੇਟ ਆਉਣਾ ਬੰਦ ਹੋ ਗਿਆ ਤਾਂ ਲੜਕੀ ਦੇ ਪਿਤਾ ਦਿੱਲੀ ਪਹੁੰਚ ਗਏ। ਬੇਟੀ ਦਾ ਕੋਈ ਸੁਰਾਗ ਨਾ ਮਿਲਣ ‘ਤੇ ਉਸ ਨੇ ਬੇਟੀ ਦੇ ਪ੍ਰੇਮੀ ਆਫਤਾਬ ਖਿਲਾਫ ਪੁਲਸ ਨੂੰ ਸ਼ਿਕਾਇਤ ਦਿੱਤੀ।

ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਆਫਤਾਬ ਦੀ ਭਾਲ ਸ਼ੁਰੂ ਕਰ ਦਿੱਤੀ। ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਆਫਤਾਬ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਪੁੱਛਗਿੱਛ ‘ਚ ਦੋਸ਼ੀ ਨੇ ਦੱਸਿਆ ਕਿ ਸ਼ਰਧਾ ਉਸ ‘ਤੇ ਵਿਆਹ ਲਈ ਲਗਾਤਾਰ ਦਬਾਅ ਬਣਾ ਰਹੀ ਸੀ, ਜਿਸ ਕਾਰਨ ਉਨ੍ਹਾਂ ‘ਚ ਅਕਸਰ ਝਗੜੇ ਹੋਣ ਲੱਗੇ। ਉਸ ਨੇ ਮਈ ਵਿਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਲਾਸ਼ ਦੇ ਟੁਕੜੇ ਕਰ ਦਿੱਤੇ।

ਪੁਲਿਸ ਸੂਤਰਾਂ ਮੁਤਾਬਕ ਆਫਤਾਬ ਨੇ ਸ਼ਰਧਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ 35 ਟੁਕੜਿਆਂ ‘ਚ ਆਪਣੇ ਘਰ ‘ਚ ਰੱਖ ਦਿੱਤਾ। ਇਸ ਦੇ ਲਈ ਆਫਤਾਬ ਨੇ ਨਵਾਂ ਫਰਿੱਜ ਵੀ ਖਰੀਦਿਆ ਹੈ। 18 ਦਿਨਾਂ ਤੱਕ ਉਹ ਰਾਤ ਦੇ ਦੋ ਵਜੇ ਇਕ-ਇਕ ਕਰਕੇ ਲਾਸ਼ ਦੇ ਟੁਕੜਿਆਂ ਨੂੰ ਪਲਾਸਟਿਕ ਦੇ ਥੈਲੇ ਵਿਚ ਪਾ ਕੇ ਸੁੱਟ ਦਿੰਦਾ ਸੀ।

Exit mobile version