ਸੂਚਨਾ ਦੇ ਅਨੁਸਾਰ ਸ਼ਿਮਲਾ ‘ਚ ਥੀਓਗ-ਹਟਕੋਟੀ ਹਾਈਵੇਅ ‘ਤੇ ਇਕ ਕਾਰ ਡੂੰਘੀ ਖਾਈ ‘ਚ ਡਿੱਗ ਗਈ । ਜਿਸ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸ਼ਿਮਲਾ ਤੋਂ ਥੀਓਗ ਜਾ ਰਹੀ ਸੀ। ਇਸੇ ਦੌਰਾਨ ਕਾਰ ਬੇਕਾਬੂ ਹੋ ਕੇ 300 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ । ਜਾਣਕਾਰੀ ਦੇ ਅਨੁਸਾਰ ਕਾਰ ਵਿੱਚ ਸਿਰਫ਼ ਇੱਕ ਹੀ ਵਿਅਕਤੀ ਸੀ।
ਮਿਲੀ ਸੂਚਨਾ ਦੇ ਅਨੁਸਾਰ ਪੁਲਿਸ ਨੂੰ ਰਵਿੰਦਰ ਸਿੰਘ ਰਾਏਤਾ ਨੇ ਦੱਸਿਆ ਕਿ ਉਹ ਆਪਣੇ ਬਾਗ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਉਸ ਨੂੰ ਕਾਰ ਡਿੱਗਣ ਦੀ ਬਹੁਤ ਤੇਜ਼ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਕੁਝ ਲੋਕਾਂ ਨਾਲ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਕਾਰ ਨੰਬਰ (ਪੀ.ਬੀ. 01ਸੀ-8221) ਡਿੱਗੀ ਹੋਈ ਸੀ,ਇਸ ਕਾਰ ਵਿੱਚ ਇੱਕ ਹੀ ਵਿਅਕਤੀ ਸੀ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਸਤਪਾਲ ਸਿੰਘ ਪੁੱਤਰ ਵਿਜੇਪਾਲ ਸਿੰਘ ਵਾਸੀ ਵਿਸ਼ਿਸ਼ਟ ਸਦਨ, ਸ਼ਾਂਤੀ ਨਗਰ, ਜ਼ਿਲ੍ਹਾ ਪਟਿਆਲਾ ਪੰਜਾਬ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਲਗਭਗ 32 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 279, 304 (ਏ) ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਾਰੀ ਮਕੈਨੀਕਲ ਜਾਂਚ ਤੋਂ ਬਾਅਦ ਹੀ ਹਾਦਸੇ ਦੀ ਅਸਲ ਵਜ੍ਹਾ ਦਾ ਪਤਾ ਲੱਗੇਗਾ ।