ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਅੱਜ ਯਾਨੀ ਮੰਗਲਵਾਰ ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਵੀ ਸਵੇਰੇ 7.28 ਵਜੇ ਆਪਣੇ ਦਫ਼ਤਰ ਪੁੱਜੇ। ਦੂਜੇ ਪਾਸੇ ਸਮਾਂ ਬਦਲਣ ਦੇ ਪਹਿਲੇ ਦਿਨ ਹੀ ਕਈ ਜਗ੍ਹਾ ’ਤੇ ਅਧਿਕਾਰੀ ਸਮੇਂ ‘ਤੇ ਦਫ਼ਤਰ ਨਹੀਂ ਪਹੁੰਚੇ।ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਨਾਲ ਸਲਾਹ ਕਰਕੇ ਹੀ ਬਦਲਿਆ ਗਿਆ ਹੈ। ਗਰਮੀਆਂ ਦੇ ਮੌਸਮ ਵਿੱਚ ਬਿਜਲੀ ਦੀ ਸੰਭਾਵਿਤ ਕਮੀ ਨੂੰ ਪੂਰਾ ਕਰਨ ਲਈ ਵੀ ਇਹ ਫੈਸਲਾ ਕੀਤਾ ਗਿਆ ਹੈ |
ਹਸਪਤਾਲ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਹੀ ਅੱਠ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਦਾ ਹੋਵੇਗਾ। ਇਸ ਸਬੰਧੀ ਸਿਹਤ ਵਿਭਾਗ ਨੇ ਵੀ ਆਦੇਸ਼ ਦੇ ਦਿੱਤੇ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ 24 ਘੰਟੇ ਜਾਰੀ ਰਹਿਣਗੀਆਂ। ਸਿਹਤ ਵਿਭਾਗ ਦੇ ਅਨੁਸਾਰ ਹਸਪਤਾਲਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਮਰੀਜ਼ ਪਹਿਲਾਂ ਦੀ ਤਰ੍ਹਾਂ ਹੀ ਹਸਪਤਾਲ ਪੁੱਜ ਕੇ ਆਪਣਾ ਇਲਾਜ ਕਰਾ ਸਕਦੇ ਹਨ।
ਸਿਹਤ ਵਿਭਾਗ ਦਾ ਇਹ ਆਦੇਸ਼ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਈ.ਐੱਸ.ਆਈ. ਹਸਪਤਾਲਾਂ ‘ਤੇ ਲਾਗੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਹਸਪਤਾਲਾਂ ਦੇ ਅੰਦਰ ਸਥਿਤ ਦਫਤਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੇਵਾਵਾਂ ਦਿੰਦੇ ਸੀ । ਹੁਣ ਸਵੇਰੇ 7.30 ਵਜੇ ਤੋਂ 2 ਵਜੇ ਤੱਕ ਸੇਵਾਵਾਂ ਦੇਣਗੇ । ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ 24 ਘੰਟੇ ਹੀ ਜਾਰੀ ਰਹਿਣ ਵਾਲਿਆਂ ਹਨ।