ਚੰਡੀਗੜ੍ਹ (ਸਕਸ਼ਮ): ਪੰਜਾਬ ‘ਚ ਗਰਮੀ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 43-44 ਡਿਗਰੀ ਨੂੰ ਛੂਹ ਜਾਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਸ਼ਹਿਰਾਂ ‘ਚ ਸ਼ਨੀਵਾਰ ਅਤੇ ਮੰਗਲਵਾਰ ਦਰਮਿਆਨ ਤਾਪਮਾਨ 45 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ।