Friday, November 15, 2024
HomeBreakingਪੰਜਾਬ 'ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ...

ਪੰਜਾਬ ‘ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦਿੱਤੀ ਜ਼ਮਾਨਤ |

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਸੂਚਨਾ ਦੇ ਅਨੁਸਾਰ ਹਾਈਕੋਰਟ ਵੱਲੋ ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਜ਼ਮਾਨਤ ਮਿਲੀ ਚੁੱਕੀ ਹੈ । ਵਿਜੀਲੈਂਸ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਸਟੱਡੀ ਦੇ ਦੌਰਾਨ ਹੀ ਸੁੰਦਰ ਸ਼ਾਮ ਅਰੋੜਾ ‘ਤੇ ਇੰਡਸਟ੍ਰੀਅਲ ਪਲਾਂਟ ਘਪਲੇ ਦਾ ਕੇਸ ਦਰਜ ਕਰ ਦਿੱਤਾ ਸੀ।

ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚੋਂ ਆਪਣਾ ਨਾਂ ਕੱਢਣ ਲਈ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੋਈ ਸੀ। ਜਿਸਦੀ ਪਹਿਲੀ ਕਿਸ਼ਤ ਵਜੋਂ ਉਹ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚੇ ਸੀ, ਉਦੋਂ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਫੜ ਲਿਆ ਸੀ।ਇਸ ਦੌਰਾਨ ਉਹ ਜੇਲ੍ਹ ਵਿੱਚ ਬੰਦ ਹੋਏ ਸੀ, ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments