ਭਾਰਤ-ਪਾਕਿ ਸਰਹੱਦ ‘ਤੇ ਪੰਜਾਬ ਦੇ ਅਬੋਹਰ ‘ਚ ਸੀਮਾ ਸੁਰੱਖਿਆ ਬਲ (BSF) ਨੇ ਭਾਲ ਦੌਰਾਨ ਹਥਿਆਰ ਜ਼ਬਤ ਕੀਤੇ ਹਨ। ਅੰਦਾਜ਼ਾ ਲਾਇਆ ਗਿਆ ਹੈ ਕਿ ਸਰਹੱਦ ਦੇ ਨੇੜੇ ਤੋਂ ਬਰਾਮਦ ਕੀਤੀ ਹੋਈ ਪਿਸਤੌਲ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ ਸੀ। BSF ਦੇ ਜਵਾਨਾਂ ਨੇ ਪਿਸਤੌਲ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ 2 ਦਿਨ ਪਹਿਲਾਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।
ਸੂਚਨਾ ਦੇ ਅਨੁਸਾਰ BSF ਦੇ ਜਵਾਨਾਂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਸੈਕਟਰ ਵਿੱਚ ਸਰਹੱਦ ਨੇੜਿਓਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਤਲਾਸ਼ੀ ਮੁਹਿੰਮ ਚੱਲ ਰਹੀ ਸੀ। ਇਸੇ ਦੌਰਾਨ ਜਵਾਨਾਂ ਨੂੰ ਪਿਸਤੌਲ ਦਿਖਾਈ ਦਿੱਤੀ । ਇਸ ਦੇ ਨਾਲ ਹੀ ਇੱਕ ਮੈਗਜ਼ੀਨ ਅਤੇ 7 ਲਾਈਵ ਰਾਉਂਡ ਵੀ ਬਰਾਮਦ ਹੋਏ। BSF ਦੇ ਜਵਾਨਾਂ ਵੱਲੋ ਸੁਰੱਖਿਆ ਜਾਂਚ ਤੋਂ ਮਗਰੋਂ ਪਿਸਤੌਲ ਅਤੇ ਗੋਲੀਆਂ ਨੂੰ ਕਾਬੂ ਕੀਤਾ ਗਿਆ ਹੈ।
ਸੀਮਾ ਸੁਰੱਖਿਆ ਬਲ ਨੇ ਦੋ ਦਿਨ ਪਹਿਲਾ ਹੀ ਫਿਰੋਜ਼ਪੁਰ ਸੈਕਟਰ ਵਿੱਚੋ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਸੀ। ਜਾਣਕਾਰੀ ਦੇ ਅਨੁਸਾਰ ਫੜੇ ਹੋਏ ਪਾਕਿਸਤਾਨੀ ਨਾਗਰਿਕ ਦੀ ਉਮਰ 60 ਸਾਲ ਤੋਂ ਜਿਆਦਾ ਹੈ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਪਾਕਿਸਤਾਨੀ ਘੁਸਪੈਠੀਆ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।