Friday, November 15, 2024
HomePoliticsਪੰਜਾਬ ਦੇ ਕਰਤਾਰਪੁਰ ਤੋਂ ਨਵੇਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਆਪਣਾ ਅਹੁਦਾ...

ਪੰਜਾਬ ਦੇ ਕਰਤਾਰਪੁਰ ਤੋਂ ਨਵੇਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲਿਆ |

ਪੰਜਾਬ ਦੇ ਕਰਤਾਰਪੁਰ ਤੋਂ ਨਵੇਂ ਬਣੇ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਯਾਨੀ ਬੁੱਧਵਾਰ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਸੀ।ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਸੰਭਾਲ ਲੈਣ ਮਗਰੋਂ ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਨੇ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ ਹੈ। ਦਫ਼ਤਰ ‘ਚ ਉਨ੍ਹਾਂ ਦੇ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਖਾਸ ਤੌਰ ’ਤੇ ਪਹੁੰਚੇ ਸਨ।

ਉਨ੍ਹਾਂ ਨੇ ਸੀਐਮ ਮਾਨ ਦਾ ਸ਼ੁਕਰੀਆ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਹੈ ਕਿ ਉਹ ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਦੀ ਸੇਵਾ ਕਰਨ ਵਾਸਤੇ ਰਾਜਨੀਤੀ ਵਿੱਚ ਆਏ ਹੋਏ ਨੇ ‘ਤੇ ਹਮੇਸ਼ਾ ਲੋਕਾਂ ਦੀ ਸੇਵਾ ਕਰਦੇ ਰਹਿਣ ਵਾਲੇ ਹਨ।

ਜਾਣਕਾਰੀ ਦੇ ਅਨੁਸਾਰ ਮੰਗਲਵਾਰ ਸ਼ਾਮ ਨੂੰ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਵਜ੍ਹਾ ਦੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਸੀਐਮ ਮਾਨ ਨੇ ਇਸ ਨੂੰ ਪ੍ਰਵਾਨਗੀ ਵਾਸਤੇ ਅੱਗੇ ਰਾਜਪਾਲ ਕੋਲ ਭੇਜਿਆ ਸੀ। ਇੰਦਰਬੀਰ ਸਿੰਘ ਨਿੱਝਰ ਦਾ ਅਸਤੀਫਾ ਸਵੀਕਾਰ ਕਰਨ ਮਗਰੋਂ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਵਾਸਤੇ ਰਾਜਪਾਲ ਤੋਂ ਸਮਾਂ ਲਿਆ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments