ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ‘ਯੂਪੀ ਦੇ ਅਪਰਾਧੀ ਨੂੰ ਸਾਰੀਆਂ ਸਹੂਲਤਾਂ ਦੇ ਕੇ ਰੋਪੜ ਜੇਲ੍ਹ ਵਿੱਚ ਰੱਖਿਆ ਹੋਇਆ ਸੀ। 48 ਵਾਰ ਵਾਰੰਟ ਭੇਜਣ ਦੇ ਬਾਵਜੂਦ ਉਸ ਨੂੰ ਪੇਸ਼ ਨਹੀਂ ਕੀਤਾ ਗਿਆ। ਮਹਿੰਗੇ ਵਕੀਲ ਕੀਤੇ ਗਏ, ਜਿਨ੍ਹਾਂ ਦੀ ਫੀਸ 55 ਲੱਖ ਰੁਪਏ ਆਈ ਹੈ। ਮੈਂ ਲੋਕਾਂ ਦੇ ਟੈਕਸ ਵਿੱਚੋ ਖਰਚਿਆਂ ਵਾਲੀ ਫਾਈਲ ਵਾਪਸ ਭੇਜ ਦਿੱਤੀ ਹੈ। ਜਿਨ੍ਹਾਂ ਮੰਤਰੀਆਂ ਦੇ ਹੁਕਮਾਂ ‘ਤੇ ਇਹ ਫੈਸਲਾ ਕੀਤਾ ਗਿਆ ਹੈ, ਉਨ੍ਹਾਂ ਤੋਂ ਖਰਚੇ ਦੀ ਵਸੂਲੀ ਕਰਨ ‘ਤੇ ਵਿਚਾਰ ਹੋ ਰਿਹਾ ਹੈ।