Friday, November 15, 2024
HomePunjabਪੰਜਾਬ ਨੇ ਇੱਕ ਹੋਰ ਨਵੀਂ ਉਪਲੱਬਧੀ ਕੀਤੀ ਹਾਸਿਲ, 100 ਫੀਸਦੀ ਪੇਂਡੂ ਘਰਾਂ...

ਪੰਜਾਬ ਨੇ ਇੱਕ ਹੋਰ ਨਵੀਂ ਉਪਲੱਬਧੀ ਕੀਤੀ ਹਾਸਿਲ, 100 ਫੀਸਦੀ ਪੇਂਡੂ ਘਰਾਂ ਤੱਕ ਪਹੁੰਚਾਈ ਜਲ ਸਪਲਾਈ

ਚੰਡੀਗੜ੍ਹ: ਪੰਜਾਬ ਨੇ ਇੱਕ ਹੋਰ ਨਵੀਂ ਪ੍ਰਾਪਤੀ ਆਪਣੇ ਨਾਂ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਤਹਿਤ ਸਾਰੇ ਪੇਂਡੂ ਘਰਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਦੇਸ਼ ਦੇ ਚੋਟੀ ਦੇ ਰਾਜਾਂ ਦੀ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 100 ਫੀਸਦੀ ਪੇਂਡੂ ਆਬਾਦੀ ਨੂੰ ਪਾਈਪਾਂ ਰਾਹੀਂ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦੇਸ਼ ਭਰ ਦੇ ਅੱਠ ਜ਼ਿਲ੍ਹੇ ਚੁਣੇ ਗਏ ਸਨ ਅਤੇ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿੱਚ ਮਾਲੇਰਕੋਟਲਾ ਅਤੇ ਫਰੀਦਕੋਟ ਨੇ ਆਪਣਾ ਸਥਾਨ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸ਼ਾਨਦਾਰ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲ੍ਹੇ ਚੁਣੇ ਗਏ ਹਨ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਵਿੱਚ 49881 ਪੇਂਡੂ ਘਰਾਂ ਨੂੰ, ਜਿਸ ਦੀ ਕੁੱਲ ਪੇਂਡੂ ਆਬਾਦੀ 2.58 ਲੱਖ ਹੈ, ਨੂੰ ਪਾਈਪਾਂ ਰਾਹੀਂ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦੋਂ ਕਿ 4.09 ਪੇਂਡੂ ਆਬਾਦੀ ਵਾਲੇ ਫਰੀਦਕੋਟ ਜ਼ਿਲ੍ਹੇ ਵਿੱਚ 78408 ਘਰਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਤਹਿਤ ਪੰਜਾਬ ਨੇ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ 2022 ਤੱਕ ਪੰਜਾਬ ਵਿੱਚ 100 ਫੀਸਦੀ ਪਾਣੀ ਦੀ ਸਪਲਾਈ ਦਾ ਟੀਚਾ ਮਿੱਥਿਆ ਹੈ, ਜਦਕਿ ਰਾਸ਼ਟਰੀ ਟੀਚਾ 2024 ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਕਿ ਆਂਗਣਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments