ਚੰਡੀਗੜ੍ਹ: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਨਿੱਤ ਦਿਨ ਕਈ ਅਹਿਮ ਫੈਸਲੇ ਲੈ ਰਹੀ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ।
ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ ..
ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ…ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ…ਇੱਕ ਗਰੰਟੀ ਐ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ.. pic.twitter.com/KP56dU4Ko8— Bhagwant Mann (@BhagwantMann) October 6, 2022
ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸਾਡਾ ਪਹਿਲਾ ਟੀਚਾ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੈ…ਹਾਲ ਹੀ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਹੁਣ ਅਸੀਂ ਪੁਲਿਸ ਵਿਭਾਗ ਵਿੱਚ ਨਵੀਂ ਭਰਤੀ ਕਰਨ ਜਾ ਰਹੇ ਹਾਂ…ਜਿਸ ਦੇ ਵੇਰਵੇ ਤੁਹਾਡੇ ਨਾਲ ਸਾਂਝੇ ਕੀਤੇ ਜਾ ਰਹੇ ਹਨ…ਇਸ ਗੱਲ ਦੀ ਗਾਰੰਟੀ ਹੈ ਕਿ ਸਾਰੀਆਂ ਭਰਤੀਆਂ ਮੈਰਿਟ ਦੇ ਆਧਾਰ ‘ਤੇ ਅਤੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਕੀਤੀ ਜਾਵੇਗੀ…