ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਅੱਜ ਆਪਣਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ‘ਚ 1.55 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਸਰਕਾਰ ਵੱਲੋਂ ਪੇਪਰ ਰਹਿਤ ਬਜਟ ਬਣਾਇਆ ਗਿਆ ਹੈ।…
ਪੰਜਾਬ ਬਜਟ 2022-23 ਦੇ ਬਜਟ ਵਿੱਚ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਸਰਕਾਰੀ ਸਕੂਲਾਂ ਵਿੱਚ ਸਿਰਫ਼ SC/ST ਹੀ ਨਹੀਂ, ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਮੁਫ਼ਤ ਵਰਦੀ ਮਿਲੇਗੀ।
ਇਸਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਪਿਛਲੇ ਸਾਲ ਨਾਲੋਂ 14 ਫੀਸਦੀ ਵੱਧ ਬਜਟ ਪੇਸ਼ ਕਰਦਿਆਂ ਮੁਫਤ ਬਿਜਲੀ ਸਮੇਤ ਸਿੱਖਿਆ ਨੂੰ ਲੈ ਕੇ ਵੱਡੇ ਐਲਾਨ ਕੀਤੇ।