Nation Post

ਪੰਜਾਬ ਸਰਕਾਰ ਦਾ Tata Steel ਨਾਲ ਹੋਇਆ ਵੱਡਾ ਸੌਦਾ, ਇਸ ਨਾਲ ਨੌਜਵਾਨਾਂ ਨੂੰ ਹੋਵੇਗਾ ਲਾਭ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰ ਦੱਸਿਆ ਕਿ ਮੇਰੀ ਸਰਕਾਰ ਅਤੇ ਟਾਟਾ ਸਟੀਲ ਕੰਪਨੀ ਵਿਚਾਲੇ ਪੰਜਾਬ ਵਿੱਚ ਪਲਾਂਟ ਲਗਾਉਣ ਦਾ ਸਮਝੌਤਾ ਹੋਇਆ ਹੈ, ਜਿਸ ਵਿੱਚ 2600 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਕੰਪਨੀਆਂ ਪੰਜਾਬ ਆਉਣ ਲੱਗ ਪਈਆਂ ਹਨ।


ਜ਼ਾਹਿਰ ਹੈ ਕਿ ਪੰਜਾਬ ਸਰਕਾਰ ਦੁਆਰਾ ਟਾਟਾ ਸਟੀਲ ਨਾਲ ਕੀਤਾ ਗਿਆ ਇਹ ਸੌਦਾ ਨੌਜਵਾਨਾਂ ਲਈ ਆਉਣ ਵਾਲੇ ਸਮੇਂ ਵਿੱਚ ਬੇਹੱਦ ਫਾਇਦੇਮੰਦ ਸਾਬਤ ਹੋਵੇਗਾ।

Exit mobile version