ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋ ਮਨਮਾਨੀ ਨਾਲ ਫੀਸਾਂ ਲੈਣ ਦੇ ਖਿਲਾਫ ਸਖ਼ਤ ਐਕਸ਼ਨ ਲਿਆ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਸੂਲਣ ‘ਤੇ ਇਕ ਈ-ਮੇਲ EMOfficepunjab@gmail.com ਲਾਂਚ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਪਰਿਵਾਰ ਦੇ ਮੈਂਬਰ ਸਕੂਲ ਮੈਨੇਜਮੈਂਟ ਵਿਰੁੱਧ ਮਨਮਾਨੀ ਫੀਸ ਵਸੂਲਣ ‘ਤੇ ਸ਼ਿਕਾਇਤ ਕਰ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਹਰ ਸ਼ਿਕਾਇਤ ‘ਤੇ ਨੋਟਿਸ ਲੈਣ ਤੋਂ ਬਾਅਦ ਅੱਗੇ ਦੀ ਕਾਰਵਾਈ ਤੇ ਫੈਸਲਾ ਲਿਆ ਜਾਵੇਗਾ। ਪੰਜਾਬ ਵਿਚ ਆਪ ਸਰਕਾਰ ਸਿੱਖਿਆ, ਰੋਜ਼ਗਾਰ ਤੇ ਸਿਹਤ ਦੇ ਖੇਤਰ ਵਿਚ ਬਦਲਾਅ ਕਰਨ ਦਾ ਭਰੋਸਾ ਦੇ ਰਹੀ ਹੈ |
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਸਭ ਤੋਂ ਮੋਹਰੇ ਰੱਖਣ ਲਈ ਸੂਬਾ ਸਰਕਾਰ ਵੱਲੋ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਵੀ ਭੇਜਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਸਮਾਰਟ ਸਕੂਲ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਣੀ ਹੈ ।