ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਰਾਜ ਮੰਤਰੀ ਮੰਡਲ ਨੇ 2004 ਵਿੱਚ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੇ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਨ ਨੂੰ ਪੁਰਾਣੀ ਪੈਨਸ਼ਨ ਸਕੀਮ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹੁਤ ਸਾਰੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਮਿਲੇਗਾ।