ਫਿਰੋਜ਼ਪੁਰ ਜ਼ਿਲ੍ਹੇ ‘ਚ ਪੁਲਿਸ ਨੇ ਜਾਲ ਵਿਛਾ ਕੇ ਤਰਨਤਾਰਨ ਦੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਦੋਸ਼ੀਆਂ ਕੋਲੋਂ 1 ਕਿਲੋ ਹੈਰੋਇਨ,61 ਹਜ਼ਾਰ ਰੁਪਏ,ਆਈਫੋਨ ਅਤੇ ਗੱਡੀ ਬਰਾਮਦ ਹੋਈ ਹੈ। ਪੁਲਿਸ ਨੇ ਦੋਸ਼ੀਆਂ ਦੀ ਗੱਡੀ ਅਤੇ ਫ਼ੋਨ ਨੂੰ ਕਬਜ਼ੇ ਵਿੱਚ ਕਰ ਲਿਆ ਗਿਆ ਹੈ। ਦੋਸ਼ੀਆਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਤਰਸੇਮ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਜ਼ਿਲ੍ਹਾ ਤਰਨਤਾਰਨ ਦੇ ਇਲਾਕੇ ਖੇਮਕਰਨ ਦਾ ਵਾਸੀ ਜੈਪਾਲ ਸਿੰਘ ਹੈਰੋਇਨ ਦੀ ਸਮਗਲਿੰਗ ਦਾ ਕੰਮ ਕਰਦਾ ਹੈ। ਇਸ ਵੇਲੇ ਉਹ ਫ਼ਿਰੋਜ਼ਪੁਰ ਵੱਲ ਪਹੁੰਚ ਰਿਹਾ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਜਾਲ ਵਿਛਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਦੋਸ਼ੀਆਂ ਕੋਲੋਂ 1 ਕਿਲੋ ਹੈਰੋਇਨ, 61 ਹਜ਼ਾਰ ਰੁਪਏ,ਆਈਫੋਨ ਅਤੇ ਗੱਡੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਦੋਸ਼ੀਆਂ ਦੇ ਵਿਰੁੱਧ ਥਾਣਾ ਕੁਲਗੜ੍ਹੀ ਵਿਖੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਹਿਰਾਸਤ ‘ਚ ਲਿਆ ਗਿਆ ਹੈ। ਪੁਲਿਸ ਕੋਲੋਂ ਦੋਸ਼ੀਆਂ ਤੋਂ ਪੁੱਛ ਪੜਤਾਲ ਕਰਕੇ ਪਤਾ ਕੀਤਾ ਜਾਵੇਗਾ ਕਿ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਹਨ ਤੇ ਕਿਸ ਨੂੰ ਸਪਲਾਈ ਕਰਦੇ ਹਨ।