Nation Post

ਬਟਾਲਾ ‘ਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪਿੰਡ ਕੋਟਲਾ ਬੋਜਾ ਦਾ ਕੀਤਾ ਘਿਰਾਓ

ਬਟਾਲਾ: ਪੰਜਾਬ ਵਿੱਚ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸ ਦੇ ਨਾਲ ਹੀ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਏ ਕੈਟਾਗਰੀ ਦਾ ਗੈਂਗਸਟਰ ਬਬਲੂ ਬਟਾਲਾ ਦੇ ਪਿੰਡ ਕੋਟਲਾ ਬੋਜਾ ਵਿੱਚ ਇੱਕ ਘਰ ਵਿੱਚ ਲੁਕਿਆ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਗੈਂਗਸਟਰ ਨੂੰ ਕਾਬੂ ਕਰਨ ਲਈ ਪਿੰਡ ਨੂੰ ਘੇਰ ਲਿਆ। ਹਾਲਾਂਕਿ ਇਸ ਮੁਕਾਬਲੇ ‘ਚ ਗੈਂਗਸਟਰਾਂ ਨੇ ਪੁਲਿਸ ‘ਤੇ ਵੀ ਜਵਾਬੀ ਕਾਰਵਾਈ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਦੋਵਾਂ ‘ਚ ਗੋਲੀਬਾਰੀ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕੇ ਦੇ ਲੋਕ ਵੀ ਇਸ ਮੁਕਾਬਲੇ ਕਾਰਨ ਡਰੇ ਹੋਏ ਹਨ।

Exit mobile version