Nation Post

ਬਟਾਲਾ: ਸਕੂਲ ਬੱਸ ਨੂੰ ਲੱਗੀ ਅੱਗ, 7 ਬੱਚੇ ਝੁਲਸੇ, ਸਾਬਕਾ CM ਕੈਪਟਨ ਅਮਰਿੰਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਜਤਾਇਆ ਦੁੱਖ

ਬਟਾਲਾ: ਪਿੰਡ ਬਿਜਲੀਵਾਲ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅੱਗ ਲੱਗ ਗਈ। ਬੱਸ ‘ਚ 42 ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ 7 ਬੱਚੇ ਅੱਗ ‘ਚ ਝੁਲਸ ਗਏ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਕਣਕ ਦੇ ਖਾਲੀ ਖੇਤਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਅੱਗ ਦੀ ਲਪੇਟ ਵਿੱਚ ਸਕੂਲ ਬੱਸ ਆ ਗਈ। ਇਸ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਗਈ।

ਇਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ‘ਚ ਬੱਚਿਆਂ ਦੀ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਪਟਨ ਨੇ ਟਵੀਟ ਕੀਤਾ, ”ਬਟਾਲਾ ਤੋਂ ਆਈ ਇਸ ਖਬਰ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜਿੱਥੇ ਬੱਚਿਆਂ ਵਾਲੀ ਸਕੂਲ ਵੈਨ ਨੂੰ ਅੱਗ ਲੱਗ ਗਈ। ਇਸ ਦਰਦਨਾਕ ਘਟਨਾ ‘ਚ 7 ਬੇਕਸੂਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ।”

ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰ ਲਿਖਿਆ- ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ।

Exit mobile version