Nation Post

ਬਠਿੰਡਾ ਸ਼੍ਰੀਗੰਗਾਨਗਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ, ਡਿਵਾਈਡਰ ਪਾਰ ਕਰਕੇ ਬੱਸ ਨਾਲ ਟਕਰਾਈ ਕਾਰ, 2 ਦੀ ਮੌਤ

accident

ਬਠਿੰਡਾ ਦੇ ਸ੍ਰੀਗੰਗਾਨਗਰ ਹਾਈਵੇ ‘ਤੇ ਅੱਜ ਦੇਰ ਸ਼ਾਮ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਕਾਰ ਡਿਵਾਈਡਰ ‘ਤੇ ਖੜ੍ਹੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਕਾਰ ਦੂਜੇ ਪਾਸਿਓਂ ਆ ਰਹੀ ਬੱਸ ਨਾਲ ਟਕਰਾ ਕੇ ਖਤਾਨਾਂ ਵਿੱਚ ਜਾ ਡਿੱਗੀ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚ ਗਏ ਪਰ ਇਸ ਘਟਨਾ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਘਟਨਾ ਕਿਵੇਂ ਵਾਪਰੀ। ਘਟਨਾ ਵਿੱਚ ਮਾਰੇ ਗਏ ਕਾਰ ਚਾਲਕ ਦੀ ਪਛਾਣ ਨਹੀਂ ਹੋ ਸਕੀ ਹੈ।

Exit mobile version