ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਇਨ੍ਹਾਂ ਆਗੂਆਂ ਨੂੰ ਰੋਕਣ ਲਈ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਸਨ, ਪਰ ਜਦੋਂ ਉਨ੍ਹਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਵਾਪਸ ਲੈਣ ਤੋਂ ਬਾਅਦ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸ਼ਬਦੀ ਜੰਗ ਛਿੜ ਗਈ ਸੀ। ਇਕ ਪਾਸੇ ‘ਆਪਰੇਸ਼ਨ ਲੋਟਸ’ ਦਾ ਕਾਰਨ ‘ਆਪ’ ਦੱਸ ਰਹੀ ਹੈ, ਦੂਜੇ ਪਾਸੇ ਭਾਜਪਾ ਇਸ ਨੂੰ ਕਾਨੂੰਨ ਤਹਿਤ ਕੀਤੀ ਗਈ ਕਾਰਵਾਈ ਦੱਸ ਰਹੀ ਹੈ।